ਪੰਜਾਬ ਪੁਲਿਸ ਮੁਢਲੀ ਪੁਲਿਸਿੰਗ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦੇ ਕੇ ਕਿਰਿਆਸ਼ੀਲ ਪੁਲਿਸਿੰਗ ਰਾਹੀਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਪੰਜਾਬ ਪੁਲਿਸ ਦੀ ਪ੍ਰਾਥਮਿਕਤਾ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ। ਪੁਲਿਸ ਦੇ ਕੰਮ ਵਿੱਚ ਵਧੀ ਹੋਈ ਪਾਰਦਰਸ਼ਤਾ ਅਤੇ ਜਵਾਬਦੇਹੀ, ਜਨਤਾ ਨੂੰ ਤੁਰੰਤ, ਨਿਰਵਿਘਨ ਅਤੇ ਕੁਸ਼ਲ ਸੇਵਾ ਪ੍ਰਦਾਨ ਕਰੇਗੀ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਉਨ੍ਹਾਂ ਦੀ ਟੀਮ ਨੂੰ ਮੇਰੀਆਂ ਸ਼ੁਭਕਾਮਨਾਵਾਂ।